ਇਸ਼ਤਿਹਾਰਬਾਜ਼ੀ
ਹੋਮ / ਖਬਰਾਂ / Punjab / ਕਿਸਾਨ ਜਥੇਬੰਦੀਆਂ ਦੇ 'ਭਾਰਤ ਬੰਦ' ਦੇ ਸੱਦੇ ਨੂੰ ਨਿੱਜੀ ਬੱਸ ਸਰਵਿਸ ਦਾ ਸਮਰਥਨ, ਭਲਕੇ ਰਹੇਗਾ ਚੱਕ ਜਾਮ

ਕਿਸਾਨ ਜਥੇਬੰਦੀਆਂ ਦੇ 'ਭਾਰਤ ਬੰਦ' ਦੇ ਸੱਦੇ ਨੂੰ ਨਿੱਜੀ ਬੱਸ ਸਰਵਿਸ ਦਾ ਸਮਰਥਨ, ਭਲਕੇ ਰਹੇਗਾ ਚੱਕ ਜਾਮ

ਕਿਸਾਨ ਜਥੇਬੰਦੀਆਂ ਦੇ 'ਭਾਰਤ ਬੰਦ' ਦੇ ਸੱਦੇ ਨੂੰ ਨਿੱਜੀ ਬੱਸ ਸਰਵਿਸ ਦਾ ਸਮਰਥਨ, ਭਲਕੇ ਰਹੇਗਾ ਚੱਕ ਜਾਮ

ਕਿਸਾਨ ਜਥੇਬੰਦੀਆਂ ਦੇ 'ਭਾਰਤ ਬੰਦ' ਦੇ ਸੱਦੇ ਨੂੰ ਨਿੱਜੀ ਬੱਸ ਸਰਵਿਸ ਦਾ ਸਮਰਥਨ, ਭਲਕੇ ਰਹੇਗਾ ਚੱਕ ਜਾਮ

ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੀ ਹਿਮਾਇਤ ਕਰਦੇ ਹੋਏ ਸਮੁਹ ਪ੍ਰਾਈਵੇਟ ਬੱਸਾਂ 16 ਤਾਰੀਕ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ । , ਪੰਜਾਬ ‘ਚ ‘ਭਾਰਤ ਬੰਦ’ ਕਾਰਨ ਭਲਕੇ ਸਰਕਾਰੀ ਬੱਸਾਂ ਬੰਦ ਰਹਿਣਗੀਆਂ ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਅੰਦੋਲਨ ਦੇ ਚੱਲਦਿਆਂ ‘ਭਾਰਤ ਬੰਦ’ ਦੇ ਸੱਦੇ ਕਾਰਨ ਦਿੱਲੀ ‘ਚ ਬੱਸਾਂ ਦੇ ਦਾਖ਼ਲੇ ‘ਤੇ ਪਹਿਲਾਂ ਹੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਕਾਰਨ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਦੀ ਆਨਲਾਈਨ ਬੁਕਿੰਗ ਵੀ ਬੰਦ ਕਰ ਦਿੱਤੀ ਗਈ ਹੈ।

  • 1-MIN READ news18-punjabi Chandigarh,Chandigarh,Chandigarh
  • Last Updated :

ਪੰਜਾਬ ਦੀ ਪ੍ਰਾਈਵੇਟ ਬੱਸ ਇੰਡਸਟਰੀ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੀ ਹਿਮਾਇਤ ਕਰਦੇ ਹੋਏ ਸਮੁਹ ਪ੍ਰਾਈਵੇਟ ਬੱਸਾਂ 16 ਤਾਰੀਕ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ ।

ਪੰਜਾਬ ‘ਚ ‘ਭਾਰਤ ਬੰਦ’ ਕਾਰਨ ਭਲਕੇ ਸਰਕਾਰੀ ਬੱਸਾਂ ਬੰਦ ਰਹਿਣਗੀਆਂ ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਅੰਦੋਲਨ ਦੇ ਚੱਲਦਿਆਂ ‘ਭਾਰਤ ਬੰਦ’ ਦੇ ਸੱਦੇ ਕਾਰਨ ਦਿੱਲੀ ‘ਚ ਬੱਸਾਂ ਦੇ ਦਾਖ਼ਲੇ ‘ਤੇ ਪਹਿਲਾਂ ਹੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਕਾਰਨ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਦੀ ਆਨਲਾਈਨ ਬੁਕਿੰਗ ਵੀ ਬੰਦ ਕਰ ਦਿੱਤੀ ਗਈ ਹੈ।

ਇਸ਼ਤਿਹਾਰਬਾਜ਼ੀ

ਸੰਯੁਕਤ ਕਿਸਾਨ ਮੋਰਚਾ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਜਿਸ ਕਾਰਨ ਸਾਰੀਆਂ ਪਨਬੱਸ ਅਤੇ ਪੰਜਾਬ ਰੋੋਡਵੇਜ਼ ਦੀਆਂ ਬੱਸਾਂ ਬੰਦ ਰਹਿਣਗੀਆਂ , ਇਸ ਦੇ ਨਾਲ ਹੀ ਸ਼ਹਿਰਾਂ ਨੂੰ ਸਬਜ਼ੀਆਂ ਦੀ ਸਪਲਾਈ ਵੀ ਬੰਦ ਰਹੇਗੀ। ਸੰਯੁਕਤ ਕਿਸਾਨ ਮੋਰਚਾ ਨੇ ਬਾਜ਼ਾਰ ਬੰਦ ਰੱਖਣ ਦਾ ਵੀ ਸੱਦਾ ਦਿੱਤਾ ਹੈ। ਦੁਪਹਿਰ 12 ਵਜੇ ਤੋਂ 4 ਵਜੇ ਤੱਕ ਆਵਾਜਾਈ ਠੱਪ ਰੱਖੀ ਜਾਵੇਗੀ ਕਿਸਾਨ 12 ਵਜੇ ਤੋਂ ਸ਼ਾਮ 4 ਵਜੇ ਤੱਕ ਜਾਮ ਲਾਉਣਗੇ। ਕਿਸਾਨਾਂ ਵੱਲੋਂ ਤਹਿਸੀਲ, ਬਲਾਕ ਪੱਧਰ ‘ਤੇ ਧਰਨੇ ਦਿੱਤੇ ਜਾਣਗੇ। ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਪੇਂਡੂ ਬੰਦ ਦਾ ਸੱਦਾ ਦਿੱਤਾ ਗਿਆ ਹੈ ਇਸ ਬੰਦ ‘ਚ ਮਨਰੇਗਾ ਕਾਮੇ ਵੀ ਸਾਥ ਦੇਣਗੇ ।

ਇਸ ਦੇ ਨਾਲ ਹੀ ਦਿੱਲੀ ਦੀਆਂ ਸਰਹੱਦਾਂ ਨੂੰ ਹਰ ਤਰ੍ਹਾਂ ਦੇ ਵਾਹਨਾਂ ਲਈ ਸੀਲ ਕਰ ਦਿੱਤਾ ਗਿਆ ਹੈ। ਇਸ ਅੰਦੋਲਨ ਕਾਰਨ ਬੱਸਾਂ ਬੰਦ ਹੋ ਗਈਆਂ ਹਨ ਅਤੇ ਸਵਾਰੀਆਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਵਾਰੀਆਂ ਦਾ ਆਪਣੀ ਮੰਜ਼ਿਲ ’ਤੇ ਪੁੱਜਣਾ ਮੁਸ਼ਕਲ ਹੋ ਗਿਆ ਹੈ।

  • First Published :
ਇਸ਼ਤਿਹਾਰਬਾਜ਼ੀ
ਇਸ਼ਤਿਹਾਰਬਾਜ਼ੀ