ਪੰਜਾਬ

ਰਾਮ ਜਨਮ ਭੂਮੀ ਮਾਮਲੇ ਵਿੱਚ ਜਥੇਦਾਰਾਂ ਨੇ ਕੀਤੀ ਗੋਲ ਮੋਲ ਨਾਹ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | January 21, 2024 07:55 PM

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ, ਮਿਤੀ 22 ਜਨਵਰੀ 2024 ਨੂੰ ਅਯੁੱਧਿਆ ਵਿਚ ਹੋ ਰਹੇ ਸ੍ਰੀ ਰਾਮ ਜਨਮ ਭੂਮੀ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ ਮਿਲੇ ਸੱਦਾ ਪੱਤਰ ਲਈ ਸ੍ਰੀ ਰਾਮ ਜਨਮ ਭੂਮੀ ਤੀਰਥ ਟਰੱਸਟ ਦਾ ਧੰਨਵਾਦ ਕਰਦਿਆਂ ਆਖਿਆ ਹੈ ਕਿ ਅਸੀਂ ਦਸ ਗੁਰੂ ਸਾਹਿਬਾਨ ਦੁਆਰਾ ਬਖਸ਼ਿਸ਼ ਕੀਤੀ ਇਲਾਹੀ ਗੁਰਬਾਣੀ ਦੇ ਨਿਆਰੇ ਅਤੇ ਨਿਰਾਲੇ ਗੁਰਮਤਿ ਫਲਸਫੇ ਦੇ ਪੈਰੋਕਾਰ ਹੋਣ ਦੇ ਨਾਤੇ, ਸਰਬ-ਸਾਂਝੀਵਾਲਤਾ ਅਤੇ ਅੰਤਰ-ਧਰਮ ਸਦਭਾਵਨਾ ਦੇ ਮੁੱਦਈ ਬਣਦਿਆਂ, ਹਰੇਕ ਧਰਮ ਦੀਆਂ ਮਾਨਤਾਵਾਂ ਦਾ ਸਤਿਕਾਰ ਕਰਦੇ ਹਾਂ। ਉਨ੍ਹਾਂ ਆਖਿਆ ਹੈ ਕਿ ਹਰੇਕ ਧਰਮ ਦੇ ਲੋਕਾਂ ਦੇ ਹਿਰਦਿਆਂ ਵਿਚ ਆਪਣੇ ਪੈਗੰਬਰ/ ਅਵਤਾਰਾਂ ਦੇ ਪਾਵਨ ਚਰਨਛੋਹ ਪ੍ਰਾਪਤ ਅਸਥਾਨਾਂ ਦੀ ਵਿਸ਼ੇਸ਼ ਮਹਾਨਤਾ, ਅਜ਼ਮਤ ਅਤੇ ਆਸਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਆਸਥਾ ਅਤੇ ਪਵਿੱਤਰ ਵਿਸ਼ਵਾਸ ਮੁਬਾਰਕ ਹਨ ਅਤੇ ਅਸੀਂ ਕਾਮਨਾ ਕਰਦੇ ਹਾਂ ਕਿ ਵਿਸ਼ਵ ਵਿਚ ਧਾਰਮਿਕ ਸੁਤੰਤਰਤਾ, ਭਾਈਚਾਰਕ ਸਦਭਾਵਨਾ, ਅਮਨ-ਸ਼ਾਂਤੀ ਅਤੇ ਸਰਬ-ਸਾਂਝੀਵਾਲਤਾ ਕਾਇਮ ਹੋਵੇ, ਜਿਸ ਦੇ ਨਾਲ ਹਰੇਕ ਮਨੁੱਖ ਸੁਤੰਤਰ, ਸੁਰੱਖਿਅਤ ਅਤੇ ਨਿਰਭੈਅ ਹੋ ਕੇ ਆਪਣੇ ਧਾਰਮਿਕ ਰਹਿਬਰਾਂ ਦੀ ਸਿਮਰਤੀ ਵਿਚ ਇਕ-ਮਿਕ ਹੁੰਦਿਆਂ ਪਵਿੱਤਰ ਵਿਸ਼ਵਾਸਾਂ ਦੀ ਪਾਲਣਾ ਕਰ ਸਕੇ।

 

Have something to say? Post your comment

 

ਪੰਜਾਬ

7 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨੋਟੀਫਿਕੇਸ਼ਨ ਹੋਵੇਗਾ ਜਾਰੀ : ਮੁੱਖ ਚੋਣ ਅਧਿਕਾਰੀ

ਮੇਰਾ ਹਮੇਸ਼ਾ ਇਹ ਮੰਨਣਾ ਹੈ ਕਿ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਅੱਗੇ ਆਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ -ਮੁੱਖ ਮੰਤਰੀ ਭਗਵੰਤ ਮਾਨ

ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਦਿੱਤਾ ਭਰੋਸਾ

ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਮੁੰਬਈ ਦੇ ਪ੍ਰਧਾਨ ਸ੍ਰ.ਗੁਰਿੰਦਰ ਸਿੰਘ ਬਾਵਾ ਐਡੀ.ਆਨਰੇਰੀ ਸਕੱਤਰ ਪ੍ਰਿੰਸ ਦੀ ਸਿਹਤ ਦਾ ਹਾਲ ਪੁੱਛਣ  ਪੁੱਜੇ

ਲੋਕ ਸਭਾ ਚੋਣਾ ਵਿਚ ਭਾਈ ਅੰਮ੍ਰਿਤਪਾਲ ਸਿੰਘ, ਸਿਮਰਨਜੀਤ ਸਿੰਘ ਮਾਨ ਤੇ ਸਬਰਜੀਤ ਸਿੰਘ ਨੂੰ ਜਿਤਾ ਕੇ ਪਾਰਲੀਮੈਂਟ ਵਿਚ ਭੇਜਣਾ ਚਾਹੀਦਾ ਹੈ- ਬਾਬਾ ਰਾਮ ਸਿੰਘ

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ

ਸੁਨਾਮ ਦਾ ਰਹਿਣ ਵਾਲਾ ਮਨਮੋਹਨ ਸਿੰਘ ਸਾਇਕਲ ਯਾਤਰਾ ਰਾਹੀਂ ਪੂਰੇ ਪੰਜਾਬ ਦੇ ਵੋਟਰਾਂ ਨੂੰ ਕਰੇਗਾ ਵੋਟ ਪਾਉਣ ਲਈ ਉਤਸ਼ਾਹਿਤ