ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੇੜਾ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓਐੱਸਡੀ ਸਤਬੀਰ ਸਿੰਘ ਧਾਮੀ ਤੇ ਮੀਤ ਸਕੱਤਰ ਸ਼ਾਹਬਾਜ਼ ਸਿੰਘ ਵੀ ਮੌਜੂਦ ਸਨ। ਸ੍ਰੀ ਧਾਮੀ ਨੇ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ। ਭਾਈ ਖੇੜਾ ਦਿਲ ਦੀ ਬਿਮਾਰੀ ਤੋਂ ਪੀੜਤ ਹਨ ਅਤੇ ਪਹਿਲਾਂ ਪੀਜੀਆਈ ਚੰਡੀਗੜ੍ਹ ਵਿੱਚ ਵੀ ਜ਼ੇਰੇ ਇਲਾਜ ਰਹਿ ਚੁੱਕੇ ਹਨ। ਉਹ ਲਗਪਗ 3 ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਜੇਲ੍ਹ ਵਿਚ ਬੰਦ ਹਨ। -ਟਨਸ