ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਲਈ ਨਿਰੰਤਰ ਯਤਨਸ਼ੀਲ: ਬਲਕਾਰ ਸਿੰਘ
Published : Sep 1, 2023, 8:25 pm IST
Updated : Sep 1, 2023, 8:25 pm IST
SHARE ARTICLE
Balkar Singh
Balkar Singh

ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਣ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਦੇ ਦਿਤੇ ਨਿਰਦੇਸ਼

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਇਕ ਕਦਮ ਅੱਗੇ ਲਿਜਾਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵਲੋਂ ਵਿਭਾਗ ਦੇ ਵੱਖ ਵੱਖ ਮੁੱਦਿਆਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਭਾਗ ਦੇ ਮੁੱਖ ਦਫ਼ਤਰ ਅਤੇ ਫੀਲਡ ਦੇ ਸਮੂਹ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮਿਉਂਸੀਪਲ ਭਵਨ ਸੈਕਟਰ-35, ਚੰਡੀਗੜ੍ਹ ਵਿਖੇ ਕੀਤੀ ਗਈ।

 

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਿਆ ਜਾਵੇ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ।ਉਨ੍ਹਾਂ ਅਧਿਕਾਰੀਆਂ ਪਾਸੋਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਮਰੂਤ ਸਕੀਮ 2.00 ਅਧੀਨ, ਸਵੱਛ ਭਾਰਤ ਮਿਸ਼ਨ, ਪੰਜਾਬ ਸ਼ਹਿਰੀ ਸੁਧਾਰ ਵਾਤਾਵਰਣ ਪ੍ਰੋਗਰਾਮ ਫੇਜ਼ 1,2 ਅਤੇ 3 ਅਧੀਨ ਵਿਕਾਸ ਕਾਰਜਾਂ ਦੀ ਤਾਜਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।

 

ਬਲਕਾਰ ਸਿੰਘ ਨੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਕੂੜਾ ਮੁਕਤ ਬਣਾਉਣ ਸਬੰਧੀ, ਰਹਿੰਦ- ਖੂਹੰਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ, ਵੇਸਟ ਵਾਟਰ ਮੈਨੇਜਮੈਂਟ, ਪੈਡਿੰਗ ਬਿਲਡਿੰਗ ਪਲਾਨ ਅਤੇ ਪਲਾਟਾ ਨੂੰ ਨਿਯਮਤ ਕਰਨ ਲਈ ਪੈਡਿੰਗ ਐਨ ਉ ਸੀ  ਆਦਿ ਸਬੰਧੀ ਵੱਖ-ਵੱਖ ਕੰਮਾਂ/ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਵੱਖ ਵੱਖ ਸਕੀਮਾਂ ਵਿਚ ਅਣਵਰਤੇ ਫੰਡਾਂ ਨੂੰ ਦਿਸ਼ਾ ਨਿਰਦੇਸ਼ਾ ਅਨੁਸਾਰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖਰਚਣ ਲਈ ਕਿਹਾ ਹੈ।

 

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ।

 

ਮੀਟਿੰਗ ਵਿਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਦੇ ਸੀ ਈ ਓ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ, ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰ, ਸਾਰੇ ਜ਼ਿਲਿਆਂ ਦੇ ਵਧੀਕ ਡਿਪਟੀ ਕਮਿਸ਼ਨਰਜ (ਸ਼ਹਿਰੀ ਵਿਕਾਸ/ਜਨਰਲ) ਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਸਮੂਹ ਕਾਰਜ ਸਾਧਕ ਅਫਸਰਾਂ ਤੋਂ ਇਲਾਵਾ ਮੁੱਖ ਦਫਤਰ ਦੇ ਸਾਰੇ ਮੁੱਖ ਇੰਜੀਨੀਅਰ, ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: balkar singh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement